ਚੰਡੀਗੜ ,
ਪੰਜਾਬ ਵਿਚ 4 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨਸਭਾ ਚੋਣਾਂ ਵਿਚ ਇਲੈਕਸ਼ਲ ਡਿਊਟੀ ਨਿਭਾਉਣ ਵਾਲੇ ਸਟਾਫ ਅਤੇ ਪੁਲਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਵੋਟਿੰਗ ਲਈ ਆਮ ਆਦਮੀ ਪਾਰਟੀ ਨੇ ਇਲੈਕਸ਼ਨ ਸਟਾਫ ਦਾ ਧੰਨਵਾਦ ਕੀਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਇਲੈਕਸ਼ਨ ਸਟਾਫ ਵੱਲੋਂ ਚੋਣਾਂ ਵਿਚ ਨਿਭਾਈ ਜਾਂਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਪੰਜਾਬ ਦੇ ਇਲੈਕਸ਼ਨ ਸਟਾਫ ਅਤੇ ਪੁਲਸ ਮੁਲਾਜ਼ਮਾਂ ਵੱਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਪ੍ਰਯੋਗ ਕੀਤਾ ਹੈ। ਜਿਸਦੇ ਲਈ ਆਮ ਆਦਮੀ ਪਾਰਟੀ ਸਮੁੱਚੇ ਇਲੈਕਸ਼ਨ ਸਟਾਫ ਅਤੇ ਪੁਲਸ ਮੁਲਾਜ਼ਮਾਂ ਦਾ ਧੰਨਵਾਦ ਕਰਦੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਮੁਲਾਜ਼ਮਾਂ ਲਈ ਵਿਸ਼ੇਸ਼ ਮੈਨੀਫੈਸਟੋ ਲੈ ਕੇ ਆਈ ਹੈ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮੁਲਾਜ਼ਮਾਂ ਵੱਲੋਂ ਭੇਜੀਆਂ ਗਈਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਲੈ ਕੇ ਪਾਰਟੀ ਵੱਲੋਂ ਯੋਗ ਕਦਮ ਚੁੱਕਣ ਦਾ ਵਾਅਦਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਖਾਸ ਕਰਕੇ ਪੁਲਸ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਆਮ ਆਦਮੀ ਪਾਰਟੀ ਪਹਿਲ ਦੇ ਅਧਾਰ ‘ਤੇ ਹੱਲ ਕਰੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਬਦਲਾਅ ਲਈ ਸਿਆਸਤ ਵਿਚ ਆਈ ਹੈ ਅਤੇ ਇਹ ਬਦਲਾਅ ਹਰ ਨਾਗਰਿਕ ਅਤੇ ਹਰ ਵੋਟਰ ਦੀ ਜਿੰਦਗੀ ਵਿੱਚ ਲਿਆਂਦਾ ਜਾਵੇਗਾ। ਅੰਤ ਵਿਚ ਉਨਾਂ ਮੁਲਾਜ਼ਮਾਂ ਵੱਲੋਂ ਕੀਤੀ ਗਈ ਵੋਟਿੰਗ ਲਈ ਇਕ ਵਾਰ ਫਿਰ ਤੋਂ ਉਨਾਂ ਦਾ ਸ਼ੁਕਰੀਆ ਅਦਾ ਕੀਤਾ।