Tuesday, December 11, 2018
Follow us on
Download Mobile App
BREAKING NEWS
अरविन्द केजरीवाल ने अपनी तन्खावाह समेत दिए 5 लाख रूपये – जयहिन्दभारत को दुनिया का नंबर एक राष्ट्र बनाना मेरा लक्ष्य : केजरीवाल सिग्नेचर ब्रिज यानि दिल्ली के नए हस्ताक्षरआप में शामिल हुए राजोरिया, मुरैना से मिला था बसपा का टिकट28 को होने वाली केजरीवाल की जयपुर जनसभा को मिली मंजूरीकिसान विरोधी भाजपा सरकार का चेहरा हुआ बेनकाब, राजस्थान में आप नेता एवं किसान महापंचायत के अध्यक्ष रामपाल जाट और सैकड़ो आप कार्यकर्ताओं को किया गिरफ्तारअनुमति के बिना जारी है रामपाल जाट का अनशन बौखलाई वसुंधरा सरकार, नहीं दे रही है अनुमतिबेइन्साफी का शिकार हैं आशा, आंगनवाड़ी, मिड -डे-मील और ईजीएस वर्कर -प्रो. बलजिन्दर कौर
Punjabi News

ਹਰਸਿਮਰਤ ਬਾਦਲ ਵੱਲੋਂ ਜਾਰੀ ਬਿਆਨ “ਮੋਗਾ ਵਿੱਚ ਬਲਾਸਟ” ਨਾਲ ਹੋਇਆ ਖੁਲਾਸਾ, ਬਾਦਲ ਪਰਿਵਾਰ ਪੰਜਾਬ ਵਿੱਚ ਧਮਾਕੇ ਕਰਵਾ ਕੇ ਚੋਣਾਂ ਨੂੰ ਤਹਿਸ-ਨਹਿਸ ਕਰਨਾ ਚਾਹੁੰਦਾ ਹੈ

February 01, 2017 09:06 PM

ਚੰਡੀਗੜ੍ਹ,

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਅੱਜ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬਹੁਤ ਜਿਆਦਾ ਦੇਰ ਹੋਣ ਤੋਂ ਪਹਿਲਾਂ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਉਸ ਬਿਆਨ ਬਾਰੇ ਜਿਕਰ ਕੀਤਾ ਜਿਸ ਵਿੱਚ ਉਨਾਂ ਦੀ ਮੋਗਾ ਵਿਖੇ ਧਮਾਕਾ ਕਰਨ ਦੀ ਸ਼ਰਾਰਤੀ ਚਾਲ ਉਜਾਗਰ ਹੋ ਗਈ ਹੈ।

ਇੱਥੋਂ ਜਾਰੀ ਇੱਕ ਬਿਆਨ ਵਿੱਚ ਵੜੈਚ ਨੇ ਕਿਹਾ ਕਿ ਇਹ ਬਹੁਤ ਹੈਰਾਨ ਕਰ ਦੇਣ ਵਾਲਾ ਬਿਆਨ ਹਰਸਿਮਰਤ ਕੌਰ ਬਾਦਲ ਵੱਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨਾਂ ਨੇ ਆਮ ਆਦਮੀ ਪਾਰਟੀ ਉਤੇ ਦੋਸ਼ ਲਗਾਉਂਦਿਆਂ ਮੋਗਾ ਵਿੱਚ ਧਮਾਕੇ ਦਾ ਜਿਕਰ ਕੀਤਾ ਹੈ। ਉਨਾਂ ਕਿਹਾ ਕਿ ਮੌੜ ਮੰਡੀ ਵਿਖੇ ਹੋਇਆ ਧਮਾਕਾ ਮੋਗਾ ਤੋਂ ਕਾਫੀ ਦੂਰ ਹੈ।

ਇੱਥੋਂ ਜਾਰੀ ਇੱਕ ਬਿਆਨ ਵਿੱਚ ਵੜੈਚ ਨੇ ਕਿਹਾ ਕਿ ਇਹ ਬਹੁਤ ਹੈਰਾਨ ਕਰ ਦੇਣ ਵਾਲਾ ਬਿਆਨ ਹਰਸਿਮਰਤ ਕੌਰ ਬਾਦਲ ਵੱਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨਾਂ ਨੇ ਆਮ ਆਦਮੀ ਪਾਰਟੀ ਉਤੇ ਦੋਸ਼ ਲਗਾਉਂਦਿਆਂ ਮੋਗਾ ਵਿੱਚ ਧਮਾਕੇ ਦਾ ਜਿਕਰ ਕੀਤਾ ਹੈ। ਉਨਾਂ ਕਿਹਾ ਕਿ ਮੌੜ ਮੰਡੀ ਵਿਖੇ ਹੋਇਆ ਧਮਾਕਾ ਮੋਗਾ ਤੋਂ ਕਾਫੀ ਦੂਰ ਹੈ।

ਵੜੈਚ ਨੇ ਹਰਸਿਮਰਤ ਕੌਰ ਬਾਦਲ ਨੂੰ ਸਵਾਲ ਕੀਤਾ ਕਿ ਕੀ ਅਗਲਾ ਧਮਾਕਾ ਮੋਗਾ ਵਿੱਚ ਹੋਣ ਵਾਲਾ ਹੈ।

ਉਹਨਾਂ ਕਿਹਾ ਕਿ ਜੇਕਰ ਬਾਦਲ ਪਰਿਵਾਰ ਦੇ ਮੈਂਬਰਾਂ ਨੂੰ ਖੁਲੇਆਮ ਘੁੰਮਣ ਦਿੱਤਾ ਗਿਆ ਤਾਂ, ਉਹ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰ ਸਕਦੇ ਹਨ ਅਤੇ ਨਾਲ ਹੀ ਫਿਰਕੂ ਮਾਹੌਲ ਨੂੰ ਵੀ ਖਰਾਬ ਕਰ ਸਕਦੇ ਹਨ। ਉਹ ਸੱਤਾ ਗੁਆ ਰਹੇ ਹਨ ਅਤੇ ਉਨਾਂ ਵੱਲੋਂ ਕਾਂਗਰਸ ਨਾਲ ਮਿਲ ਕੇ ਪੰਜਾਬ ਵਿੱਚ ਖਤਰਨਾਕ ਖੇਡਾਂ ਖੇਡੀਆਂ ਜਾ ਰਹੀਆਂ ਹਨ।

          ਵੜੈਚ ਨੇ ਹਰਸਿਮਰਤ ਕੌਰ ਬਾਦਲ ਨੂੰ ਯਾਦ ਕਰਵਾਇਆ ਕਿ ਉਨਾਂ ਦੇ ਸਹੁਰਾ ਸਾਹਿਬ ਅਤੇ ਉਨਾਂ ਦੇ ਪਤੀ ਨੇ ਹਮੇਸ਼ਾਂ ਸਿੱਖਾਂ ਦੀਆਂ ਭਾਵਨਾਵਾਂ ਦਾ ਕਤਲ ਕੀਤਾ ਹੈ ਅਤੇ ਆਪਣੇ ਸਿਆਸੀ ਫਾਇਦਿਆਂ ਲਈ ਚਰਮਪੰਥੀਆਂ ਨਾਲ ਡੂੰਘੇ ਰਿਸ਼ਤੇ ਰੱਖੇ ਹਨ। ਉਨਾਂ ਕਿਹਾ ਕਿ ਇਸ ਦਾ ਖੁਲਾਸਾ ਯੂਐਸ ਦੀ ਇੰਟੈਲੀਜੈਂਸ ਏਜੰਸੀ ਦੇ ਕਾਗਜਾਂ ਤੋ ਹੋਇਆ ਹੈ ਕਿ ਅੱਤਵਾਦ ਦੇ ਕਾਲੇ ਦੌਰ ਦੌਰਾਨ ਬਾਦਲ ਦੇ ਚਰਮਪੰਥੀਆਂ ਨਾਲ ਸਬੰਧ ਰਹੇ ਸਨ।

Have something to say? Post your comment
More Punjabi News News
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਪੱਸ਼ਟ ਕੀਤਾ ਕਿ ਪਾਰਟੀ 'ਰੈਂਫਰੈਂਡਮ 2020 ਮੁਹਿੰਮ' ਦਾ ਪ੍ਰਤੱਖ ਜਾਂ ਅਪ੍ਰਤੱਖ ਰੂਪ 'ਚ ਕਿਸੇ ਕਿਸਮ ਦਾ ਸਮਰਥਨ ਨਹੀਂ ਕਰਦੀ ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ