Saturday, November 16, 2019
Follow us on
Download Mobile App
Punjabi News

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਪੱਸ਼ਟ ਕੀਤਾ ਕਿ ਪਾਰਟੀ 'ਰੈਂਫਰੈਂਡਮ 2020 ਮੁਹਿੰਮ' ਦਾ ਪ੍ਰਤੱਖ ਜਾਂ ਅਪ੍ਰਤੱਖ ਰੂਪ 'ਚ ਕਿਸੇ ਕਿਸਮ ਦਾ ਸਮਰਥਨ ਨਹੀਂ ਕਰਦੀ

June 16, 2018 05:59 PM

'ਆਪ' ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ, ਮਾਝਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਮਾਲਵਾ ਜੋਨ-1 ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ, ਮਾਲਵਾ ਜੋਨ-2 ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅਤੇ ਮਾਲਵਾ ਜੋਨ-3 ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਫ਼ ਸ਼ਬਦਾਂ 'ਚ ਸਪੱਸ਼ਟ ਕਰਦੀ ਹੈ ਕਿ ਪਾਰਟੀ ਭਾਰਤੀ ਸੰਵਿਧਾਨ, ਦੇਸ਼ ਦੀ ਪ੍ਰਭੂ ਸੱਤਾ ਅਤੇ ਏਕਤਾ-ਅਖੰਡਤਾ 'ਚ ਸੰਪੂਰਨ ਵਿਸ਼ਵਾਸ ਰੱਖਦੀ ਹੈ, ਇਸ ਲਈ ਪਾਰਟੀ ਦੇਸ਼ ਨੂੰ ਵੰਡਣ ਜਾ ਤੋੜਨ ਵਾਲੇ ਕਿਸੇ ਵੀ ਪ੍ਰਕਾਰ ਦੇ 'ਰੈਂਫਰੈਂਡਮ' 'ਚ ਨਾ ਯਕੀਨ ਰੱਖਦੀ ਹੈ ਅਤੇ ਨਾ ਹੀ ਸਮਰਥਨ ਕਰਦੀ ਹੈ।
ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ 'ਰੈਂਫਰੈਂਡਮ 2020' ਦੇ ਸਮਰਥਨ ਕੀਤੇ ਜਾਣ 'ਤੇ ਹੈਰਾਨਗੀ ਪ੍ਰਗਟ ਕਰਦੇ ਹੋਏ ਪਾਰਟੀ ਆਗੂਆਂ ਨੇ ਕਿਹਾ ਕਿ ਰੈਂਫਰੈਂਡਮ 2020 ਨੂੰ ਹਮਾਇਤ ਸੁਖਪਾਲ ਸਿੰਘ ਖਹਿਰਾ ਦੀ ਆਪਣੀ ਨਿੱਜੀ ਰਾਇ ਹੋ ਸਕਦੀ ਹੈ, ਪ੍ਰੰਤੂ ਇਸ ਤਰ੍ਹਾਂ ਦੀ ਰਾਇ ਨਾਲ ਆਮ ਆਦਮੀ ਪਾਰਟੀ ਦਾ ਕੋਈ ਸੰਬੰਧ ਨਹੀਂ। ਸੁਖਪਾਲ ਸਿੰਘ ਖਹਿਰਾ ਦੇ ਬਿਆਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਅਤੇ ਜੋਨ ਪ੍ਰਧਾਨਾਂ ਨੇ ਕਿਹਾ ਕਿ ਪਾਰਟੀ ਸੁਖਪਾਲ ਸਿੰਘ ਖਹਿਰਾ ਤੋਂ ਇਸ ਸੰਬੰਧੀ ਸਪੱਸ਼ਟੀਕਰਨ ਮੰਗੇਗੀ। 'ਆਪ' ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ 'ਆਪ' ਪਾਰਟੀ ਦੇ ਸਿਧਾਂਤਾਂ ਅਤੇ ਪਾਰਟੀ ਦੇ ਦੇਸ਼ ਅਤੇ ਦੇਸ਼ ਵਾਸੀਆਂ ਪ੍ਰਤੀ ਸਮਰਪਣ ਦੀਆਂ ਹੱਦਾਂ ਉਲੰਘਣ ਵਾਲੇ ਆਗੂਆਂ ਜਾਂ ਵਲੰਟੀਅਰਾਂ ਉੱਪਰ ਕਾਰਵਾਈ ਕਰਨ ਤੋਂ ਵੀ ਨਹੀਂ ਝਿਜਕੇਗੀ, ਇਸ ਲਈ ਪਾਰਟੀ ਦਾ ਹਰੇਕ ਆਗੂ ਅਤੇ ਅਹੁਦੇਦਾਰ ਪਾਰਟੀ ਦੇ ਸੰਵਿਧਾਨ, ਸਿਧਾਂਤਾਂ, ਫ਼ਰਜ਼ਾਂ ਅਤੇ ਅਨੁਸ਼ਾਸਨਿਕ ਸੀਮਾਵਾਂ ਦਾ ਪਾਲਨ ਕਰਨ ਲਈ ਪਾਬੰਦ ਹੈ।
'ਆਪ' ਆਗੂਆਂ ਨੇ ਕਿਹਾ ਕਿ ਪਾਰਟੀ ਅੱਜ ਦਿੱਲੀ 'ਚ ਸਰਕਾਰ ਅਤੇ ਪੰਜਾਬ 'ਚ ਮੁੱਖ ਵਿਰੋਧੀ ਧਿਰ ਵੱਜੋ ਜ਼ਿੰਮੇਵਾਰੀ ਨਿਭਾਅ ਰਹੀ ਹੈ। ਪਾਰਟੀ ਦੇ ਸਾਰੇ ਵਿਧਾਇਕਾਂ, ਲੋਕ ਸਭਾ ਮੈਂਬਰਾਂ ਅਤੇ ਰਾਜ ਸਭਾ ਮੈਂਬਰਾਂ ਨੇ ਭਾਰਤੀ ਸੰਵਿਧਾਨ ਦੀ ਪਾਲਨਾ ਅਤੇ ਦੇਸ਼ ਦੀ ਪ੍ਰਭੂਸੱਤਾ 'ਚ ਪੂਰਨ ਵਿਸ਼ਵਾਸ ਦੀ ਸਹੁੰ ਚੁੱਕੀ ਹੋਈ ਹੈ, ਇਸ ਲਈ ਆਮ ਆਦਮੀ ਪਾਰਟੀ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਅੰਦਰੂਨੀ ਅਤੇ ਬਾਹਰੀ ਤਾਕਤਾਂ ਦਾ ਸਮਰਥਨ ਨਹੀਂ ਕਰਦੀ।

Have something to say? Post your comment
More Punjabi News News
ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: